- Updated: October 07, 2025 05:56 PM
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੱਜ ਪੰਜਾਬ ਪਹੁੰਚ ਰਹੇ ਹਨ ਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਜਾਣਗੇ। ਇਸ ਦੌਰਾਨ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਪ੍ਰਾਜੈਕਟ 'ਤੇ 5 ਹਜ਼ਾਰ ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮਗਰੋਂ ਉਹ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ ਵਿਚ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦਾ ਵੀ ਦੌਰਾ ਕੀਤਾ ਜਾਵੇਗਾ ਤੇ ਉੱਥੇ 3100 ਨਵੇਂ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਜਾਣਗੇ ਤੇ ਉੱਥੇ ਉੱਦਮਤਾ ਮਾਨਸਿਕਤਾ ਕੋਰਸ ਦੀ ਸ਼ੁਰੂਆਤ ਕਰਨਗੇ।