CM ਅਰਵਿੰਦ ਕੇਜਰੀਵਾਲ ED ਸਾਹਮਣੇ ਨਹੀਂ ਪੇਸ਼ ਹੋਣਗੇ 

CM ਅਰਵਿੰਦ ਕੇਜਰੀਵਾਲ ED ਸਾਹਮਣੇ ਨਹੀਂ ਪੇਸ਼ ਹੋਣਗੇ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜਾਰੀ ਤੀਜੇ ਸੰਮਨ 'ਤੇ ਵੀ ਬੁਧਵਾਰ ਨੂੰ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ। ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ ਪਰ ਇਹ ਸੰਮਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਸਨ।ਪਾਰਟੀ ਨੇ ਕਿਹਾ, “ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ।ਅਰਵਿੰਦ ਕੇਜਰੀਵਾਲ ਨੂੰ ਬੁਧਵਾਰ ਨੂੰ ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। 'ਆਪ' ਕਨਵੀਨਰ ਕੇਜਰੀਵਾਲ ਨੂੰ ਈਡੀ ਵਲੋਂ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।