ED ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ, ਹੋਵੇਗੀ ਪੁੱਛਗਿੱਛ। 

ED ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ, ਹੋਵੇਗੀ ਪੁੱਛਗਿੱਛ। 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ED ਵੱਲੋਂ ਉਨ੍ਹਾਂ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਕੇਜਰੀਵਾਲ ਤੋਂ ਦਿੱਲੀ ਦੀ ਨਵੀਂ ਆਬਕਾਰੀ ਨੀਤੀ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਇਸੇ ਮਾਮਲੇ ਵਿਚ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। 

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਵੀ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਿਆ ਹੈ। ਅਪ੍ਰੈਲ ਮਹੀਨੇ ਵਿਚ ਸੀ.ਬੀ.ਆਈ. ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਸੇ ਮਾਮਲੇ ਵਿਚ ਹੀ ਜੇਲ੍ਹ 'ਚ ਹਨ। ਅੱਜ ਹੀ ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜੀ ਰੱਦ ਕੀਤੀ ਗਈ ਹੈ।