- Updated: August 31, 2023 02:24 PM
ਕਾਂਗਰਸ ਨੇ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦ ਸਿੰਘ ਲਵਲੀ ਨੂੰ ਆਪਣੀ ਸੂਬਾਈ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ। ਲਵਲੀ ਨੇ ਚੌਧਰੀ ਅਨਿਲ ਕੁਮਾਰ ਦੀ ਥਾਂ ਲਈ ਹੈ।

ਅਨਿਲ ਕੁਮਾਰ ਨੇ ਮਾਰਚ 2020 'ਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ ਸੀ। ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿਚ ਬਤੌਰ ਕਈ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਲਵਲੀ ਇਸ ਤੋਂ ਪਹਿਲਾਂ ਸਤੰਬਰ 2013 ਤੋਂ ਫਰਵਰੀ 2015 ਤੱਕ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ।
ਦੱਸ ਦੇਈਏ ਕਿ ਅਰਵਿੰਦਰ ਸਿੰਘ ਲਵਲੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਸਿੱਖਿਆ ਤੇ ਟ੍ਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਸੀ। ਸਾਲ 2017 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਤੋਂ ਠੀਕ ਪਹਿਲਾਂ ਉਹ ਭਾਜਪਾ ਵਿੱਚ ਚਲੇ ਗਏ ਸਨ ਪਰ ਬੀਤੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ।