- Updated: November 17, 2026 11:24 AM
ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਏ. ਐੱਸ. ਆਈ. ਰੇਸ਼ਮ ਸਿੰਘ ਨੂੰ 35 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਸ਼ਮ ਸਿੰਘ ਇਕ ਲਿਫ਼ਾਫ਼ੇ ’ਚ ਅਫ਼ੀਮ ਲਪੇਟ ਕੇ ਜੇਲ੍ਹ ਕੰਪਲੈਕਸ ’ਚ ਲੈ ਕੇ ਆਇਆ ਸੀ, ਜਿਸ ਨੂੰ ਤਲਾਸ਼ੀ ਦੌਰਾਨ ਕਾਬੂ ਕਰ ਲਿਆ ਗਿਆ।
ਫ਼ਿਲਹਾਲ ਵਧੀਕ ਜੇਲ੍ਹ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਏ. ਐੱਸ. ਆਈ. ਰੇਸ਼ਮ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।