- Updated: April 02, 2026 07:57 PM
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਅਵਿਵਸਥਾ 'ਚ ਹੈ ਤੇ ਪੰਜਾਬ 'ਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਟੁੱਟਣ ਦੇ ਕਿਨਾਰੇ ‘ਤੇ ਖੜ੍ਹੀ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਸੰਸਦ 'ਚ ਕਥਿਤ ਅਪਮਾਨ ਨੂੰ ਲੈ ਕੇ ਚੁੱਗ ਨੇ ਕਿਹਾ ਕਿ AAP ਦੇ ਕਿਸੇ ਵੀ ਰਾਜ ਸਭਾ ਮੈਂਬਰ ਨੇ ਪੰਜਾਬ ਦੇ ਵਿਕਾਸ ਵਿੱਚ ਕੋਈ ਯੋਗਦਾਨ ਨਹੀਂ ਦਿੱਤਾ।
ਚੁੱਘ ਨੇ ਕਿਹਾ ਕਿ AAP ਦੇ ਨੇਤਾ ਅਤੇ ਵਰਕਰ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਹਨ, ਜਿਸ ਨਾਲ ਸੂਬੇ ਦਾ ਅਕਸ ਖਰਾਬ ਹੋ ਰਿਹਾ ਹੈ । ਉਨ੍ਹਾਂ ਨੇ ਸਵਾਤੀ ਮਾਲੀਵਾਲ ਨਾਲ ਹੋਏ ਵਤੀਰੇ ‘ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਹਾਲ ਹੀ ਵਿੱਚ ਇੱਕ ਸੰਵਿਧਾਨਕ ਅਹੁਦੇ ‘ਤੇ ਬੈਠੀ ਮਹਿਲਾ ਨਾਲ ਜੋ ਘਟਨਾਵਾਂ ਸਾਹਮਣੇ ਆਈਆਂ ਹਨ, ਉਹ ਬਹੁਤ ਚਿੰਤਾਜਨਕ ਹਨ। ਪੰਜਾਬ ਦੇ ਘਟਨਾਕ੍ਰਮ ਦਾ ਜ਼ਿਕਰ ਕਰਦੇ ਹੋਏ ਚੁੱਗ ਨੇ ਕਿਹਾ ਕਿ ਸਵਾਲ ਪੁੱਛਣ ਵਾਲੇ ਪਾਰਟੀ ਅਹੁਦੇਦਾਰਾਂ ‘ਤੇ ਕਾਰਵਾਈ ਕਰਨਾ ਲੋਕਤੰਤਰ ਦੀ ਘਾਟ ਨੂੰ ਦਰਸਾਉਂਦਾ ਹੈ। ਚੁੱਗ ਨੇ ਕਿਹਾ “ਦਿੱਲੀ ਅਤੇ ਪੰਜਾਬ ਦੀਆਂ ਘਟਨਾਵਾਂ ਇਹ ਦਰਸਾਉਂਦੀਆਂ ਹਨ ਕਿ ਅਸਹਿਮਤੀ ਨੂੰ ਪ੍ਰੋਤਸਾਹਿਤ ਨਹੀਂ ਕੀਤਾ ਜਾ ਰਿਹਾ,” ਅਤੇ ਜੋੜਿਆ ਕਿ ਇਹ ਰੁਝਾਨ ਲੋਕਤੰਤਰ ਲਈ ਠੀਕ ਨਹੀਂ ਹੈ।