ਤੇਜ਼ਧਾਰ ਹਥਿਆਰਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ’ਤੇ ਹੋਇਆ ਹਮਲਾ, ਕੇਸਾਂ ਤੇ ਸਿਰੀ ਸਾਹਿਬ ਦੀ ਕੀਤੀ ਬੇਅਦਬੀ

ਤੇਜ਼ਧਾਰ ਹਥਿਆਰਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ’ਤੇ ਹੋਇਆ ਹਮਲਾ, ਕੇਸਾਂ ਤੇ ਸਿਰੀ ਸਾਹਿਬ ਦੀ ਕੀਤੀ ਬੇਅਦਬੀ

ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਨੇ ਇਕ ਪਾਠੀ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ। ਪਾਠੀ ਸਿੰਘ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਤੋਂ ਬਾਅਦ ਗੁੱਸੇ 'ਚ ਆਏ ਨਸ਼ਾ ਤਸਕਰਾਂ ਨੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਸ ਦਾ ਸਿਰੀ ਸਾਹਿਬ ਖੋਹ ਲਿਆ।ਪੀੜਤ ਗੋਪਾਲ ਸਿੰਘ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਅਤੇ ਸ਼ਹੀਦਾਂ ਵਿੱਚ ਸ੍ਰੀ ਅਖੰਡ ਪਾਠੀ ਹੈ। ਗੋਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਂਢ-ਗੁਆਂਢ 'ਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਜਦੋਂ ਉਨ੍ਹਾਂ ਅਤੇ ਉਸਦੇ ਮਾਪਿਆਂ ਨੇ ਉਨ੍ਹਾਂ ਨੂੰ ਨਸ਼ੇ ਦੇ ਕਾਰੋਬਾਰ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿਤਾ।

ਕੱਲ੍ਹ ਜਦੋਂ ਉਹ ਆਪਣੇ ਘਰ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਚਾਚੇ ਦੇ ਪਰਿਵਾਰ ਨਾਲ ਕਿਸੇ ਦੀ ਲੜਾਈ ਹੋਈ। ਜਿਸ ਤੋਂ ਬਾਅਦ ਮੈਂ ਚਾਚੇ ਦੇ ਘਰ ਜਾਣ ਲੱਗਾ।  ਜਦੋਂ ਉਹ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਦਰਵਾਜ਼ਾ ਤੋੜ ਕੇ ਉਸ ’ਤੇ ਹਮਲਾ ਕਰ ਦਿੱਤਾ। ਪਹਿਲਾਂ ਉਨ੍ਹਾਂ ਨੇ ਗੋਲੀ ਚਲਾਉਣ ਲਈ ਆਪਣੀ ਪਿਸਤੌਲ ਕੱਢੀ ਅਤੇ ਜਦੋਂ ਗੋਲੀ ਨਹੀਂ ਚੱਲੀ ਤਾਂ ਉਨ੍ਹਾਂ ਨੇ ਤਲਵਾਰ ਨਾਲ ਹਮਲਾ ਕਰ ਦਿਤਾ।

ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਵੀ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ 'ਤੇ ਤਲਵਾਰ ਨਾਲ ਅਣਗਿਣਤ ਹਮਲੇ ਕੀਤੇ ਗਏ। ਉਸ ਦੇ ਚਾਚੇ ਦੇ ਬੱਚਿਆਂ 'ਤੇ ਵੀ ਹਮਲਾ ਕੀਤਾ ਗਿਆ ਅਤੇ ਸਾਰੇ ਗੰਭੀਰ ਜ਼ਖ਼ਮੀ ਹੋ ਗਏ। ਗੋਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਸ ਦਾ ਸਿਰੀ ਸਾਹਿਬ ਵੀ ਖੋਹ ਲਿਆ। ਪੀੜਤ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।