ਵੱਡੀ ਵਾਰਦਾਤ, ਕਿਰਚਾਂ ਨਾਲ ਵਿਅਕਤੀ ''ਤੇ ਹਮਲਾ

ਵੱਡੀ ਵਾਰਦਾਤ, ਕਿਰਚਾਂ ਨਾਲ ਵਿਅਕਤੀ ''ਤੇ ਹਮਲਾ

ਬੀਤੇ ਦਿਨ ਇਕ ਵਿਅਕਤੀ ਨੇ ਸੁਖਦੀਪ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਪਿੰਡ ਚੂਚਕ ਨੂੰ ਤੇਜ਼ਧਾਰ ਕਿਰਚਾਂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ’ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਜ਼ਖਮੀ ਵਿਅਕਤੀ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਸੁਖਮਨਦੀਪ ਸਿੰਘ ਉਰਫ ਬਾਬਾ ਪੁੱਤਰ ਬੋਹੜ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਸੁਖਦੀਪ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਹ ਸਾਮਾਨ ਲੈਣ ਲਈ ਦੁਕਾਨ ’ਤੇ ਜਾ ਰਿਹਾ ਸੀ ਅਤੇ ਜਦੋਂ ਉਹ ਸਰਕਾਰੀ ਸਕੂਲ ਦੇ ਕੋਲ ਪਹੁੰਚਿਆ ਤਾਂ ਉਸ ਦੇ ਤਾਏ ਦਾ ਲੜਕਾ ਸੁਖਮਨਦੀਪ ਉਰਫ ਬਾਬਾ ਉੱਥੇ ਆ ਗਿਆ ਜਿਸ ਨੇ ਉਸ ਦੇ ਲੋਹੇ ਦੀਆਂ ਕਿਰਚਾਂ ਮਾਰ ਦਿੱਤੀਆਂ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸ਼ਿਕਾਇਤਕਰਤਾ ਮੁੱਦਈ ਸੁਖਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਸੁਖਮਨਦੀਪ ਦੀ ਸ਼ਿਕਾਇਤਕਰਤਾ ਦੇ ਦੋਸਤ ਜੱਗਾ ਨਾਲ ਕਿਸੇ ਗੱਲ ਨੂੰ ਲੈ ਕੇ ਖੁੰਦਕ ਚੱਲ ਰਹੀ ਸੀ ਅਤੇ ਸ਼ਿਕਾਇਤਕਰਤਾ ਦੀ ਜੱਗੇ ਨਾਲ ਦੋਸਤੀ ਹੋਣ ਕਾਰਨ ਉਸ ਦੇ ਤਾਏ ਦੇ ਪੁੱਤਰ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।