ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਜ਼ਖਮੀ ਹਾਲਾਤ ਵਿਚ ਸੜਕ ਕੰਢੇ ਖੂਨ ਨਾਲ ਲੱਥ-ਪੱਥ ਮਿਲਿਆ ਸੀ। ਇਹ ਵਾਰਦਾਤ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਵਾਪਰੀ ਦੱਸੀ ਜਾ ਰਹੀ ਹੈ।