ਸੁਖਬੀਰ ਬਾਦਲ ‘ਤੇ ਨਾਂਦੇੜ ਸਾਹਿਬ ‘ਚ ਹਮਲਾ, ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ 

ਸੁਖਬੀਰ ਬਾਦਲ ‘ਤੇ ਨਾਂਦੇੜ ਸਾਹਿਬ ‘ਚ ਹਮਲਾ, ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ 

ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਨੇੜੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।