PM ਮੋਦੀ ਦੇ ਮੁਦਾ ਚੱਕਣ ਤੇ ਅਲਬਾਨੀਜ਼ ਨੇ ਕਿਹਾ," ਧਾਰਮਿਕ ਅਸਥਾਨਾਂ ''ਤੇ ਹਮਲੇ ਬਰਦਾਸ਼ਤ ਨਹੀਂ" । 

PM ਮੋਦੀ ਦੇ ਮੁਦਾ ਚੱਕਣ ਤੇ ਅਲਬਾਨੀਜ਼ ਨੇ ਕਿਹਾ,

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਹੈ ਕਿ ਆਸਟ੍ਰੇਲੀਆ 'ਚ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਜੋ ਵੀ ਅਜਿਹੀਆਂ ਗਤੀਵਿਧੀਆਂ ਲਈ ਜ਼ਿੰਮੇਵਾਰ ਹੋਵੇਗਾ, ਉਸ ਨੂੰ ਸਖਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਸਟ੍ਰੇਲੀਆ 'ਚ ਮੰਦਰਾਂ 'ਤੇ ਹਮਲਿਆਂ ਦੀਆਂ ਹਾਲੀਆ ਘਟਨਾਵਾਂ 'ਤੇ ਅਲਬਾਨੀਜ਼ ਨਾਲ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਨ ਤੋਂ ਇਕ ਦਿਨ ਬਾਅਦ ਆਈ ਹੈ। ਅਲਬਾਨੀਜ਼ ਨੇ ਕਿਹਾ, ''ਮੈਂ ਉਨ੍ਹਾਂ (ਪ੍ਰਧਾਨ ਮੰਤਰੀ ਮੋਦੀ) ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜਿੱਥੇ ਲੋਕਾਂ ਦੀ ਆਸਥਾ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਧਾਰਮਿਕ ਇਮਾਰਤਾਂ, ਭਾਵੇਂ ਉਹ ਹਿੰਦੂ ਮੰਦਰ, ਮਸਜਿਦ ਜਾਂ ਚਰਚ ਹੋਣ, ਨੂੰ ਕਿਸੇ ਵੀ ਤਰ੍ਹਾਂ ਤਬਾਹ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਕੀਤੇ ਜਾਣਗੇ।''

ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਸਟ੍ਰੇਲੀਆ, ਬ੍ਰਿਟੇਨ ਅਤੇ ਅਮਰੀਕਾ ਦਰਮਿਆਨ ਤਿਕੋਣੀ ਸੁਰੱਖਿਆ ਵਿਵਸਥਾ 'ਆਕਸ' ਬਾਰੇ ਜਾਣਕਾਰੀ ਦਿੱਤੀ। ਭਾਰਤ ਦੀ ਆਪਣੀ ਤਿੰਨ ਦਿਨਾ ਯਾਤਰਾ ਨੂੰ ਖਤਮ ਕਰਨ ਤੋਂ ਪਹਿਲਾਂ ਅਲਬਾਨੀਜ਼ ਨੇ ਆਸਟ੍ਰੇਲੀਆਈ ਪੱਤਰਕਾਰਾਂ ਦੇ ਇਕ ਸਮੂਹ ਨੂੰ ਕਿਹਾ, "ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜੋ ਲੋਕਾਂ ਦੇ ਵਿਸ਼ਵਾਸ ਦਾ ਸਤਿਕਾਰ ਕਰਦਾ ਹੈ ਅਤੇ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਉਨ੍ਹਾਂ ਕਿਹਾ, "ਆਸਟ੍ਰੇਲੀਆ ਵਿੱਚ ਇਸ਼ ਦੀ ਕੋਈ ਥਾਂ ਨਹੀਂ ਹੈ ਅਤੇ ਅਸੀਂ ਆਪਣੀ ਪੁਲਸ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਦੁਆਰਾ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏ।"

ਅਲਬਾਨੀਜ਼ ਨੇ ਮੋਦੀ ਨੂੰ ਆਸਟ੍ਰੇਲੀਆ 'ਚ ਹਿੰਦੂ ਮੰਦਰਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਪਹਿਲੇ ਭਾਰਤ-ਆਸਟ੍ਰੇਲੀਆ ਸਿਖਰ ਸੰਮੇਲਨ ਦੌਰਾਨ ਅਲਬਾਨੀਜ਼ ਨਾਲ ਗੱਲਬਾਤ ਦੌਰਾਨ ਮੰਦਰਾਂ 'ਤੇ ਹਮਲਿਆਂ ਦਾ ਮੁੱਦਾ ਉਠਾਇਆ ਸੀ। ਇਸ ਦੌਰਾਨ, ਇਕ ਮੀਡੀਆ ਬ੍ਰੀਫਿੰਗ ਵਿੱਚ ਅਲਬਾਨੀਜ਼ ਨੇ ਆਪਣੀ ਭਾਰਤ ਫੇਰੀ ਨੂੰ ਸਫਲ ਦੱਸਿਆ ਅਤੇ ਕਿਹਾ ਕਿ ਇਸ ਨੇ ਭਾਰਤ ਨਾਲ ਆਸਟ੍ਰੇਲੀਆ ਦੇ ਸੱਭਿਆਚਾਰਕ, ਆਰਥਿਕ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਖਣਿਜ ਉਦਯੋਗ ਵਿੱਚ ਸਹਿਯੋਗ ਮਹੱਤਵਪੂਰਨ ਹੋਵੇਗਾ। “ਮੈਂ ਸਤੰਬਰ ਵਿੱਚ ਜੀ-20 ਮੀਟਿੰਗ ਲਈ ਇੱਥੇ ਆਉਣ ਦੀ ਵੀ ਉਮੀਦ ਕਰ ਰਿਹਾ ਹਾਂ। ਇਹ ਬਹੁਤ ਮਹੱਤਵਪੂਰਨ ਹੋਵੇਗਾ।” ਅਲਬਾਨੀਜ਼ ਨੇ ਕਿਹਾ, “ਭਾਰਤ ਇਕ ਵਿਸ਼ਵ ਸ਼ਕਤੀ ਹੈ। ਇਹ ਇਕ ਪ੍ਰਮੁੱਖ ਅਰਥਵਿਵਸਥਾ ਹੈ ਪਰ ਇਹ ਇਕ ਵਿਕਾਸਸ਼ੀਲ ਅਰਥਵਿਵਸਥਾ ਵੀ ਹੈ। ਇਸ ਲਈ ਇਹ ਉੱਤਰ ਅਤੇ ਦੱਖਣ ਵਿਚਕਾਰ ਪੁਲ ਪ੍ਰਦਾਨ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾ ਸਕਦਾ ਹੈ, ਜੋ ਕਿ ਅੱਗੇ ਜਾ ਕੇ ਬਹੁਤ ਮਹੱਤਵਪੂਰਨ ਹੈ।