B-52 Bomber ਜਹਾਜ਼ ਕੈਲੀਫੋਰਨੀਆ ’ਚ ਹੋਇਆ ਹਾਦਸਾਗ੍ਰਸਤ

B-52 Bomber ਜਹਾਜ਼ ਕੈਲੀਫੋਰਨੀਆ ’ਚ ਹੋਇਆ ਹਾਦਸਾਗ੍ਰਸਤ

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਐਡਵਰਡਸ ਏਅਰਫੋਰਸ ਬੇਸ 'ਤੇ ਸੋਮਵਾਰ ਸਵੇਰੇ ਇੱਕ B-52 ਬੰਬਾਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਹਵਾਈ ਸੈਨਾ ਮੁਤਾਬਕ ਜਹਾਜ਼ ਵਿੱਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕੀ ਹਵਾਈ ਸੈਨਾ ਅਨੁਸਾਰ ਜਹਾਜ਼ ਰੂਟੀਨ ਟੈਸਟਿੰਗ ਉਡਾਣ 'ਤੇ ਸੀ। ਸਵੇਰੇ ਕਰੀਬ 11:20 ਵਜੇ ਟੇਕ-ਆਫ ਤੋਂ ਤੁਰੰਤ ਬਾਅਦ ਜਹਾਜ਼ ਹੇਠਾਂ ਡਿੱਗ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਮਰਨ ਵਾਲਿਆਂ ਵਿੱਚ ਹਵਾਈ ਸੈਨਾ ਦੇ ਜਵਾਨ ਅਤੇ ਜਹਾਜ਼ ਦੀ ਟੈਸਟਿੰਗ ਨਾਲ ਜੁੜੇ ਮਾਹਰ ਸ਼ਾਮਲ ਸਨ।

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਹਾਜ਼ ਦੇ ਕੰਟਰੋਲ ਸਿਸਟਮ, ਇੰਜਣ ਜਾਂ ਟੈਸਟ ਕੀਤੇ ਜਾ ਰਹੇ ਕਿਸੇ ਉਪਕਰਣ ਵਿੱਚ ਕੋਈ ਖਰਾਬੀ ਆਈ ਹੋਵੇਗੀ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਹੈ ਕਿ ਕੀ ਜਹਾਜ਼ ਵਿੱਚ ਹਥਿਆਰ ਮੌਜੂਦ ਸਨ। ਹਾਦਸੇ ਤੋਂ ਬਾਅਦ ਏਅਰਫੀਲਡ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੀਆਂ ਉਡਾਣਾਂ ਨੂੰ ਦੂਜੇ ਏਅਰਬੇਸਾਂ ਵੱਲ ਮੋੜਿਆ ਜਾ ਰਿਹਾ ਹੈ।