- Updated: June 10, 2025 08:13 PM
ਗੜ੍ਹਸ਼ੰਕਰ ਹਲਕੇ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਲਗਾਏ ਗਏ ਡਾ. ਅੰਬੇਡਕਰ ਦੇ ਬੁੱਤ ਨਾਲ਼ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ ਕਰਨ ਦਾ ਸਮਾਚਾਰ ਪ੍ਰਾਪਤ ਹੋਣ ਨਾਲ ਇਲਾਕੇ ਚ ਗੁੱਸਾ ਪੈਦਾ ਹੋ ਗਿਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੋਈ ਵਿਅਕਤੀ ਡਾ. ਅੰਬੇਡਕਰ ਦੇ ਬੁੱਤ ਦੇ ਪਿੱਛੇ ਅਤੇ ਹੱਥ ਨੂੰ ਕਟਰ ਮਸ਼ੀਨ ਨਾਲ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਸ ਵੀਡੀਓ ਵਿਚ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਸਮਾਜ ਵਿਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਹੁਸ਼ਿਆਰਪੁਰ ਪੁਲਸ ਦੇ ਉਚ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਸੰਬੰਧੀ ਐੱਸਐੱਚਓ ਮਾਹਿਲਪਰ ਗਗਨਦੀਪ ਸਿੰਘ ਸੇਖੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਭੁਨੋ ਦੇ ਬਿਆਨ ਅਨੁਸਾਰ ਕਾਰਵਾਈ ਕਰਦੇ ਹੋਏ ਗੁਰਪਤਵੰਤ ਸਿੰਘ ਪੰਨੂ ਅਤੇ ਨਾਮਾਲੂਮ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।