ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਹੋਇਆ ਕਤਲ

ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਹੋਇਆ ਕਤਲ

ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ  ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

ਭਾਈ ਬਲਵਿੰਦਰ ਸਿੰਘ ਨੇ ਸੇਵਾਦਾਰ ਨੂੰ ਨਸ਼ਾ ਕਰਨ ਤੋਂ ਰੋਕਿਆ ਅਤੇ ਗੁਰਦੁਆਰੇ ਤੋਂ ਕੱਢਣ ਦੀ ਧਮਕੀ ਦਿੱਤੀ। ਇਸ ਕਾਰਨ ਮੁਲਜ਼ਮ ਨੇ ਸੁੱਤੇ ਪਏ ਭਰਾ ਬਲਵਿੰਦਰ ਸਿੰਘ ਖਾਲਸਾ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।