ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਨਵਾਰੀ ਲਾਲ ਪੁਰੋਹਿਤ ਵਲੋਂ  ਸੰਗਤ ਨੂੰ ਦਿਤੀ ਗਈ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਨਵਾਰੀ ਲਾਲ ਪੁਰੋਹਿਤ ਵਲੋਂ  ਸੰਗਤ ਨੂੰ ਦਿਤੀ ਗਈ ਵਧਾਈ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਪਣੇ ਸੰਦੇਸ਼ ਵਿਚ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਵਲੋਂ ਦਰਸਾਏ ਆਦਰਸ਼ਾਂ ਪ੍ਰਤੀ ਅਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿਤਾ।

ਰਾਜਪਾਲ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੱਚਾਈ, ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਨ। ਉਹ ਇਕ ਮਹਾਨ ਯੋਧਾ ਸਨ ਅਤੇ ਉਨ੍ਹਾਂ ਨੇ ਤਤਕਾਲੀ ਸ਼ਾਸਕਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਅਨਿਆਂ ਅਤੇ ਜ਼ੁਲਮ ਵਿਰੁਧ ਜੰਗ ਸ਼ੁਰੂ ਕੀਤੀ ਸੀ। ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਅਪਣੇ ਪਿਤਾ, ਮਾਤਾ ਅਤੇ ਚਾਰ ਪੁੱਤਰਾਂ ਦੀ ਕੁਰਬਾਨੀ ਦੇਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਲਿਦਾਨ ਮਨੁੱਖਤਾ ਦੇ ਇਤਿਹਾਸ ਵਿਚ ਬੇਮਿਸਾਲ ਹੈ।

ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਸ਼ਮ ਪਾਤਸ਼ਾਹ ਦੀ ਵਡਮੁੱਲੀ ਵਿਰਾਸਤ 'ਤੇ ਚੱਲਦਿਆਂ ਨਰੋਏ ਅਤੇ ਸਦਭਾਵਨਾ ਭਰੇ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਇਹ ਪੁਰਬ ਜਾਤ-ਪਾਤ, ਨਸਲ, ਧਰਮ ਤੋਂ ਉੱਪਰ ਉੱਠ ਕੇ ਮਨਾਉਣ।