ਜੰਗ ਏ ਆਜ਼ਾਦੀ ਘੁਟਾਲੇ ‘ਤੇ ਵੱਡੀ ਕਾਰਵਾਈ,ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਬਾਹਰ ਚਿਪਕਾਇਆ ਨੋਟਿਸ ,ਪੇਸ਼ ਹੋਣ ਦੇ ਦਿੱਤੇ ਹੁਕਮ

ਜੰਗ ਏ ਆਜ਼ਾਦੀ ਘੁਟਾਲੇ ‘ਤੇ ਵੱਡੀ ਕਾਰਵਾਈ,ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਬਾਹਰ ਚਿਪਕਾਇਆ ਨੋਟਿਸ ,ਪੇਸ਼ ਹੋਣ ਦੇ ਦਿੱਤੇ ਹੁਕਮ

ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਸਮੇਤ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾਇਆ। ਜਿਸ ਵਿਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿਤੇ ਹਨ।

ਚਿਪਕਾਏ ਗਏ ਨੋਟਿਸ ਵਿੱਚ ਲਿਖਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੇ ਨਿਰਮਾਣ ਵਿੱਚ ਬੇਨਿਯਮੀਆਂ ਬਾਰੇ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਅਤੇ ਹੋਰਨਾਂ ਵਿਰੁੱਧ ਟੈਕਸ ਗਬਨ ਦੇ ਸਬੂਤ ਮਿਲੇ ਹਨ।ਨੋਟਿਸ ਵਿਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਸ ਨੂੰ ਵਿਜੀਲੈਂਸ ਦਫ਼ਤਰ ਜਲੰਧਰ ਵਿੱਚ ਪੇਸ਼ ਹੋਣਾ ਪਵੇਗਾ। ਜਿੱਥੇ ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਮਦਰਦਾਂ ਤੋਂ ਪੁੱਛਗਿੱਛ ਕਰਕੇ ਕਾਰਵਾਈ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

ਮਾਮਲੇ 'ਚ ਹਮਦਰਦ ਸਮੇਤ 26 ਲੋਕ ਨਾਮਜ਼ਦ ਹਨ
ਦੱਸ ਦੇਈਏ ਕਿ ਇਸ ਮਾਮਲੇ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ, ਆਈਏਐਸ ਅਧਿਕਾਰੀ ਵਿਜੇ ਬੁਬਲਾਨੀ ਸਮੇਤ ਕਰੀਬ 26 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ 16 ਦੇ ਕਰੀਬ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਮਾਮਲੇ ਵਿਚ, ਜਲੰਧਰ ਵਿਜੀਲੈਂਸ ਬਿਊਰੋ ਨੇ ਆਈਪੀਸੀ ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) ਏ ਦੇ ਨਾਲ 13 (2) ਵੀ ਸ਼ਾਮਲ ਕੀਤੀ ਹੈ।