- Updated: October 08, 2026 07:51 PM
ਬਰਨਾਲਾ 'ਚ 45 ਸਾਲਾ ਵਿਅਕਤੀ ਨੂੰ ਗੋਲ਼ੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਦੀ ਪਛਾਣ ਬਸੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਬਸੰਤ ਸਿੰਘ ਨੂੰ ਗੋਲ਼ੀ ਲੱਗਣ ਤੋਂ ਬਾਅਦ ਇਲਾਜ ਲਈ ਹਸਪਤਾਲ ਦੀ ਐਮਰਜੈਂਸੀ ਵਿਚ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰ ਮੁਤਾਬਕ ਮਰੀਜ਼ ਦਾ ਮੁੱਢਲਾ ਇਲਾਜ ਕੀਤਾ ਗਿਆ ਅਤੇ ਉਸ ਦੀ MLR ਤਿਆਰ ਕੀਤੀ ਗਈ। ਇਸ ਤੋਂ ਇਲਾਵਾ ਲੋੜੀਂਦੀਆਂ ਜਾਂਚਾਂ ਅਤੇ ਐਕਸ-ਰੇ ਵੀ ਕਰਵਾਏ ਗਏ। ਡਾਕਟਰ ਨੇ ਦੱਸਿਆ ਕਿ ਸੱਟ ਨੂੰ ਗੰਭੀਰ ਮੰਨਦਿਆਂ ਮਰੀਜ਼ ਨੂੰ ਅਗਲੇ ਇਲਾਜ ਲਈ AIIMS ਬਠਿੰਡਾ ਰੈਫਰ ਕੀਤਾ ਗਿਆ ਹੈ।
ਉੱਧਰ, ਹਸਪਤਾਲ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਪੁਲਸ ਵੱਲੋਂ ਮਰੀਜ਼ ਦਾ ਬਿਆਨ ਦਰਜ ਕਰਨ ਤੋਂ ਬਾਅਦ ਗੋਲ਼ੀ ਲੱਗਣ ਦੀ ਘਟਨਾ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਗੋਲ਼ੀ ਲੱਗਣ ਦੇ ਕਾਰਨਾਂ ਅਤੇ ਘਟਨਾ ਦੇ ਪੂਰੇ ਵੇਰਵਿਆਂ ਬਾਰੇ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।