- Updated: February 22, 2023 10:06 PM
ਨਗਰ ਨਿਗਮ ਦੀ ਬਜਟ ਨੂੰ ਲੈ ਕੇ ਹੋਈ ਮੀਟਿੰਗ ’ਚ ਹੰਗਾਮੇ ਤੋਂ ਬਾਅਦ ਕਾਂਗਰਸ ਪਾਰਟੀ ਨੇ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਸਮੇਤ ਪੰਜ ਕੌਂਸਲਰਾਂ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੇਅਰ ਸਮੇਤ ਉਕਤ ਕੌਂਸਲਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਧੜੇ ਨਾਲ ਸਬੰਧਤ ਦੱਸੇ ਜਾਂਦੇ ਹਨ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਪੱਤਰ ’ਚ ਨਗਰ ਨਿਗਮ ਦੀ ਮੇਅਰ ਰਮਨ ਗੋਇਲ, ਵਾਰਡ ਨੰਬਰ 44 ਦੇ ਕੌਂਸਲਰ ਇੰਦਰਜੀਤ ਸਿੰਘ, ਵਾਰਡ ਨੰਬਰ 40 ਦੇ ਕੌਂਸਲਰ ਆਤਮਾ ਸਿੰਘ, ਵਾਰਡ ਨੰਬਰ 42 ਦੇ ਕੌਂਸਲਰ ਸੁਖਰਾਜ ਸਿੰਘ ਔਲਖ ਅਤੇ ਵਾਰਡ ਨੰਬਰ 46 ਦੇ ਕੌਂਸਲਰ ਰਤਨ ਰਾਹੀਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 6 ਸਾਲਾਂ ਲਈ ਪਾਰਟੀ ’ਚੋਂ ਕੱਢਿਆ ਗਿਆ ਹੈ। ਮੇਅਰ ਸਮੇਤ ਕੌਂਸਲਰਾਂ ਨੂੰ ਪਾਰਟੀ ’ਚੋਂ ਕੱਢਣ ਦੀ ਇਹ ਕਾਰਵਾਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ।