- Updated: April 19, 2024 06:48 PM
ਜਲੰਧਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਗਲੀਆਂ ਵਿਚ ਮੰਗਣ ਵਾਲਾ ਵਿਅਕਤੀ ਬਾਬਾ ਬਣ ਕੇ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਕੁੜੀ ਗਰਭਵਤੀ ਹੋ ਗਈ। ਪੁਲਸ ਨੇ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੋਨੂੰ ਬਾਬਾ ਵਾਸੀ ਬਿਆਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬੱਚੀ ਦੀ ਮਾਂ ਦੀ 10 ਸਾਲ ਪਹਿਲਾਂ ਮੌਤ ਹੋ ਗਈ ਸੀ ਜਦਕਿ ਉਸ ਦਾ ਪਿਤਾ ਕੰਮ ਲਈ ਦੂਜੇ ਸ਼ਹਿਰ ਜਾਂਦਾ ਸੀ। ਬੱਚੀ ਘਰ 'ਚ ਇਕੱਲੀ ਹੋਣ ਦਾ ਫਾਇਦਾ ਉਠਾ ਕੇ ਬਾਬਾ ਨੇ ਧਮਕੀਆਂ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਪਤਾ ਨਹੀਂ ਲੱਗਾ। ਥਾਣਾ ਨਵੀਂ ਬਾਰਾਦਰੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।