- Updated: April 25, 2023 11:57 PM
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ. ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।