ਸਰਹਿੰਦ-ਪਟਿਆਲਾ ਰੋਡ ‘ਤੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਕ੍ਰੇਨ ਨਾਲ ਕੱਢੀ ਗਈ ਬਾਹਰ

ਸਰਹਿੰਦ-ਪਟਿਆਲਾ ਰੋਡ ‘ਤੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਕ੍ਰੇਨ ਨਾਲ ਕੱਢੀ ਗਈ ਬਾਹਰ

ਸਰਹਿੰਦ-ਪਟਿਆਲਾ ਰੋਡ ‘ਤੇ ਪਿੰਡ ਆਦਮਪੁਰ ਕੋਲ ਲੰਘਦੀ ਸਰਹੰਦ ਭਾਖੜਾ ਨਹਿਰ ਵਿੱਚ ਇੱਕ ਕਾਰ ਭੇਦਭਰੇ ਹਾਲਾਤਾਂ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਪਹੁੰਚ ਕੇ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ, ਪਰੰਤੂ ਤੋਂ ਮੌਕੇ ਤੋਂ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ ਹੈ।

ਦੂਜੇ ਪਾਸੇ, ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿੱਚ ਇੱਕ ਕਾਰ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਵੇਲੇ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।