ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ''ਚ ਜਲੰਧਰ ਦੀ ਚੋਣ ਪ੍ਰਚਾਰ ਦੀ ਕਮਾਨ ਬੀਬੀ ਜਗੀਰ ਕੌਰ ਨੂੰ ਸੌਂਪੀ 

 ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ''ਚ ਜਲੰਧਰ ਦੀ ਚੋਣ ਪ੍ਰਚਾਰ ਦੀ ਕਮਾਨ ਬੀਬੀ ਜਗੀਰ ਕੌਰ ਨੂੰ ਸੌਂਪੀ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਹੈ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਕੇ.ਪੀ. ਕਾਂਗਰਸ ਦੇ ਸੀਨੀਅਰ ਲੀਡਰ ਰਹੇ ਹਨ ਤੇ ਉਹ ਪਾਰਟੀ ਵਿਚ ਅਣਦੇਖੀ ਤੋਂ ਨਾਰਾਜ਼ ਸਨ। ਇਸ ਕਾਰਨ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਅਕਾਲੀ ਦਲ ਨੇ ਕੁਝ ਮਿੰਟਾਂ ਬਾਅਦ ਹੀ ਉਨ੍ਹਾਂ ਨੂੰ ਜਲੰਧਰ ਤੋਂ ਲੋਕ ਸਭਾ ਦਾ ਉਮੀਦਵਾਰ ਐਲਾਨ ਦਿੱਤਾ ਸੀ।