- Updated: August 13, 2026 05:39 PM
ਇਸਤਰੀ ਅਕਾਲੀ ਦਲ ਦੇ ਲਗਾਤਾਰ 5 ਵਾਰ ਸ਼ਹਿਰੀ ਪ੍ਰਧਾਨ ਤੇ ਕੋਮੀ ਜਨਰਲ ਸਕੱਤਰ ਬਣਨ ਸਮੇਤ ਹੋਰ ਵੱਖ-ਵੱਖ ਅਹੁੱਦਿਆਂ ’ਤੇ ਰਹਿ ਕੇ ਪਾਰਟੀ ਦੀ ਸੇਵਾ ਨਿਭਾਉਣ ਦਾ ਮਾਣ ਹਾਸਲ ਕਰਨ ਵਾਲੇ ਟਕਸਾਲੀ ਆਗੂ ਬੀਬੀ ਵਜਿੰਦਰ ਕੌਰ ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੋਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਮੈਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਜੋ ਮਾਣ ਤੇ ਸਤਿਕਾਰ ਬਖਸ਼ਿਆ ਗਿਆ ਹੈ ਉਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ.ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿੱਪ ਦੀ ਮੈਂ ਸ਼ੁੱਕਰਗੁਜਾਰ ਹਾਂ ।
ਉਨ੍ਹਾਂ ਕਿਹਾ ਭਰੋਸਾ ਦਿਵਾਉਦੀ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਵਾਂਗੀ। ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ ’ਤੇ ਹੋਰ ਵਧੇਰੇ ਮਜਬੂਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ। ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਸੂਬੇ ਦੇ ਸਰੋਤਾਂ ਦੀ ਬੇਦਰਦੀ ਨਾਲ ਲੁੱਟ ਕਰਨ ਵਾਲੀਆਂ ਨੈਸ਼ਨਲ ਪਾਰਟੀਆਂ ਤੋਂ ਲੋਕਾਂ ਨੂੰ ਹੁਣ ਕਿਨਾਰਾ ਕਰਕੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਚਾਹੀਦਾ ਹੈ।