ਪੰਜਾਬ ਸਰਕਾਰ ਨੇ IAS ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ , ਸਿਆਸੀ ਸਫ਼ਰ ''ਚ ਵਧੀਆਂ ਔਕੜਾਂ

ਪੰਜਾਬ ਸਰਕਾਰ ਨੇ IAS ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ , ਸਿਆਸੀ ਸਫ਼ਰ ''ਚ ਵਧੀਆਂ ਔਕੜਾਂ

ਲੋਕ ਸਭਾ ਚੋਣਾਂ ਦੌਰਾਨ ਆਈ.ਏ.ਐੱਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਅਤੇ ਪਾਰਟੀ ਵੱਲੋਂ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਵਾਲੇ ਪਰਮਪਾਲ ਕੌਰ ਸਿੱਧੂ ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਉਹ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਦੀ ਪਤਨੀ ਹਨ ਤੇ ਬੀਤੇ ਦਿਨੀਂ ਉਨ੍ਹਾਂ ਆਪਣੇ ਆਈ.ਏ.ਐੱਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਕੇ ਤੁਰੰਤ ਡਿਊਟੀ 'ਤੇ ਤਾਇਨਾਤ ਹੋਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਨ ਦਾ ਕਾਰਨ ਅਸਤੀਫ਼ਾ ਦੇਣ ਦਾ ਤਰੀਕਾ ਗ਼ਲਤ ਦੱਸਿਆ ਜਾ ਰਿਹਾ ਹੈ।