- Updated: January 01, 2026 12:57 PM
ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ। ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਖੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਨਾਲ ਭਿਆਨਕ ਹਾਦਸਾ ਵਾਪਰਨ ਕਰਕੇ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਾਰੇ ਜਾਣਕਾਰੀ ਦਿੰਦੇ ਰਵਿਸ਼ ਕੁਮਾਰ ਏ. ਐੱਸ. ਆਈ. ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਪਿੰਡ ਬੋੜਾ ਨੇੜੇ ਵਾਪਰੇ ਹਾਦਸੇ ਦੀ ਸੂਚਨਾ ਮਿਲਣ 'ਤੇ ਤੁਰੰਤ ਉਹ ਹਾਦਸੇ ਵਾਲੀ ਥਾਂ 'ਤੇ ਪੁੱਜੇ।

ਰਵਿਸ਼ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਦੇ ਨਾਲ 3 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ 1 ਗੰਭੀਰ ਹਾਲਾਤ ਵਿੱਚ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਸਾਰੇ ਨੌਜਵਾਨਾਂ ਦੀ ਉਮਰ 15 ਤੋਂ 20 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ, ਜਿਨ੍ਹਾਂ ਨੂੰ ਪਛਾਣ ਲਈ ਰੱਖਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।