ਵਿਸ਼ਵਕਰਮਾ ਡੇਅ ਵਾਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ,ਇਕ ਤੋਂ ਬਾਅਦ ਇਕ 100 ਗੱਡੀਆਂ ਦੀ ਟੱਕਰ, ਇਕ ਨੌਜਵਾਨ ਦੀ ਮੌਤ

ਵਿਸ਼ਵਕਰਮਾ ਡੇਅ ਵਾਲੇ ਦਿਨ ਪੰਜਾਬ ਵਿਚ ਵੱਡਾ ਹਾਦਸਾ,ਇਕ ਤੋਂ ਬਾਅਦ ਇਕ 100 ਗੱਡੀਆਂ ਦੀ ਟੱਕਰ, ਇਕ ਨੌਜਵਾਨ ਦੀ ਮੌਤ

ਪੰਜਾਬ ਵਿਚ ਵਿਸ਼ਵਕਰਮਾ ਡੇਅ ਵਾਲੇ ਦਿਨ ਵੱਡਾ ਵਾਦਸਾ ਵਾਪਰਿਆ ਹੈ। ਜਿਸ ਵਿਚ ਇਕ ਤੋਂ ਬਾਅਦ ਇਕ ਲਗਭਗ 100 ਦੇ ਕਰੀਬ ਗੱਡੀਆਂ ਦੀ ਆਪਸ ਵਿਚ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਦਰਅਸਲ ਅੱਜ ਸਵੇਰੇ ਨੈਸ਼ਨਲ ਹਾਈਵੇ ’ਤੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ। 

                  Image

ਇਸ ਹਾਦਸੇ ਵਿਚ ਜਿੱਥੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਰਾਣ ਸੜਕ ’ਤੇ ਵੀ ਕੁੱਝ ਸਮੇਂ ਲਈ ਜਾਮ ਲੱਗ ਗਿਆ ਜਦਕਿ ਪੁਲਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਦੇ ਨਾਲ ਨਾਲ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਵੀ ਹੋਇਆ ਹੈ। 

                 Image