- Updated: August 09, 2024 09:52 PM
ਬਠਿੰਡਾ ਦੇ ਨਸ਼ਿਆਂ ਦੇ ਦਿੱਤੇ ਟਾਸਕ ਨੂੰ ਨਾ ਪੂਰਾ ਕਾਰਨ ਅਤੇ ਡਿਊਟੀ ’ਚ ਅਣਗਿਹਲੀ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ CIA ਸਟਾਫ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਦੇ ਹੋਏ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ CIA ਸਟਾਫ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ’ਚ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ, ਪਰ CIA ਸਟਾਫ਼ ਇੱਕ ਦੇ ਏਐਸਆਈ ਹਰਿੰਦਰ ਸਿੰਘ ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਇਹਨਾਂ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ’ਚ ਅਣਗਹਿਲੀ ਕੀਤੀ ਹੈ।
CIA ਇੰਚਾਰਜ ਜਸਵਿੰਦਰ ਸਿੰਘ ਵੱਲੋਂ ਦੀ ਸੁਪਰਵੀਜ਼ਨ ਅਧੀਨ ਇਹ ਕਰਮਚਾਰੀ ਆਉਂਦੇ ਸਨ ਜਿਸ ਵੱਲੋਂ ਇਹਨਾਂ ਕਰਮਚਾਰੀਆਂ ਤੋਂ ਟਾਸਕ ਪੂਰਾ ਕਰਵਾਉਣ ਲਈ ਯਤਨ ਨਹੀਂ ਕੀਤੇ ਗਏ। ਜਿਸ ਦੇ ਚਲਦਿਆਂ ਐਸ ਪੀ ਡੀ ਅਜੇ ਗਾਂਧੀ ਵੱਲੋਂ ਕਾਰਵਾਈ ਸਬੰਧੀ ਲਿਖਿਆ ਗਿਆ ਸੀ। ਜਿਸ ’ਤੇ ਅਮਲ ਕਰਦੇ ਹੋਏ CIA ਹਰਿੰਦਰ ਸਿੰਘ ਸੀਨੀਅਰ ਕਸਟੇਬਲ, ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਹਨ ਇਸ ਤੋਂ ਇਲਾਵਾ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਉਹਨਾਂ ਕਿਹਾ ਹੈ ਕਿ ਡਿਊਟੀ ’ਚ ਅਣਗਹਿਲੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਵੀ ਪੁਲਿਸ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਨਿਭਾਏਗਾ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ