ਮਾਨ ਸਰਕਾਰ ਨੇ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ, 1 ਜੁਲਾਈ ਤੋਂ ਬੈਂਕ ਖਾਤਿਆਂ ‘ਚ ਆਉਣਗੇ ਪੈਸੇ

ਮਾਨ ਸਰਕਾਰ ਨੇ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ, 1 ਜੁਲਾਈ ਤੋਂ ਬੈਂਕ ਖਾਤਿਆਂ ‘ਚ ਆਉਣਗੇ ਪੈਸੇ

ਸੀਐੱਮ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਤੇ ਜਲਦ ਹੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਆਉਣਗੇ। ਇਕ ਨੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 1 ਜੁਲਾਈ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਆਉਣਗੇ। ਮਹਿਲਾਵਾਂ ਦੇ ਖਾਤਿਆਂ ਵਿਚ 1000 ਜਾਂ 1500 ਰੁਪਏ ਮਹੀਨੇ ਦੇ ਆਉਣਗੇ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਐੱਸਸੀ ਮਹਿਲਾਵਾਂ ਲਈ 1500 ਰੁਪਏ ਦੇਣ ਦਾ ਐਲਾਨ ਦਿੱਤਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਵੇਂ ਰਜਿਸਟ੍ਰੇਸ਼ਨ ਜਦੋਂ ਮਰਜ਼ੀ ਹੋਵੇ ਸਕੀਮ 1 ਅਪ੍ਰੈਲ ਤੋਂ ਲਾਗੂ ਮੰਨੀ ਜਾਵੇਗੀ ਤੇ ਜੁਲਾਈ ਵਿਚ ਜੇਕਰ ਪੈਸੇ ਆਉਂਦੇ ਹਨ ਤਾਂ ਮਹਿਲਾਵਾਂ ਨੂੰ 3 ਮਹੀਨਿਆਂ ਦੇ ਪੈਸੇ ਆਉਣਗੇ। ਇਸ ਤਰ੍ਹਾਂ ਆਮ ਆਦਮੀ ਪਾਰਟੀ ਮਹਿਲਾਵਾਂ ਨਾਲ ਕੀਤੇ ਚੋਣ ਵਾਅਦੇ ਨੂੰ ਪੂਰਾ ਕਰ ਚੁੱਕੀ ਹੈ।

CM ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ, ਮਾਵਾਂ ਤੇ ਭੈਣਾਂ ਨੂੰ ਆਤਮ ਸਨਮਾਨ ਮਿਲਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 80 ਫੀਸਦੀ ਪ੍ਰਾਜੈਕਟ ਪੂਰਾ ਹੋ ਚੁੱਕਾ ਹੈ ਤੇ 20 ਫੀਸਦੀ ਰਹਿ ਗਿਆ ਹੈ। ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ, ਜੋ ਕਿ ਹੁਣ ਜਲਦ ਹੀ ਪੂਰਾ ਹੋਣ ਜਾ ਰਿਹਾ ਹੈ। ਇਸ ਯੋਜਨਾ ਦਾ ਫਾਇਦਾ 18 ਸਾਲ ਤੋਂ ਵਧ ਉਮਰ ਦੀਆਂ ਔਰਤਾਂ ਨੂੰ ਮਿਲੇਗਾ। ਇਸ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੋਵੇਗਾ।