ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ''ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ''ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ 'ਤੇ ਕਾਤਲਾਨਾ ਹਮਲਾ ਹੋਇਆ ਹੈ। ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਵਾਲ-ਵਾਲ ਬਚ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ 'ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਫਾਰਚੂਨਰ ਗੱਡੀ ਤਕ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਹ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਚਾਰ ਮੁਲਜ਼ਮਾਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ।

ਪੁਲਸ ਡੀ. ਐੱਸ ਪੀ. ਹਰਸ਼ਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਹਲਕਾ ਭੁੱਚੋ ਐੱਮ.ਐੱਲ.ਏ. ਜਗਸੀਰ ਸਿੰਘ ਦੇ ਪੀ. ਏ. ਮਿੱਤਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋ ਵਿਅਕਤੀ ਗ੍ਰਿਫ਼ਤਾਰ ਕਰ ਲਏ ਹਨ।