- Updated: August 23, 2023 05:36 PM
ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਦੀ ਮੁਸ਼ਕਿਲ ਵੱਧ ਗਈ ਹੈ। ਦਰਅਸਲ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਨੇ ਭਰਤ ਇੰਦਰ ਸਿੰਘ ਚਹਿਲ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿਤੀ ਹੈ।
ਦੱਸਣਯੋਗ ਹੈ ਕਿ ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ ਅਤੇ ਲਗਾਤਾਰ ਰੂਪੋਸ਼ ਚੱਲਦੇ ਆ ਰਹੇ ਹਨ।