ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਲੋਕ ਸਭਾ ਚੋਣਾਂ ਲੜਨ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਲੋਕ ਸਭਾ ਚੋਣਾਂ ਲੜਨ ਤੋਂ ਕੀਤਾ ਇਨਕਾਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ 'ਚ ਜੋੜ-ਤੋੜ ਲਗਾਤਾਰ ਜਾਰੀ ਹੈ। ਕਈ ਆਗੂ ਟਿਕਟ ਨਾ ਮਿਲਣ ਕਾਰਨ ਆਪਣੀਆਂ ਪਾਰਟੀਆਂ ਤੋਂ ਨਾਰਾਜ਼ ਚੱਲ ਰਹੇ ਹਨ। ਅਜਿਹੇ 'ਚ ਕਾਂਗਰਸ ਪਾਰਟੀ ਤੋਂ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਜੰਡਿਆਲਾ ਤੋਂ ਕਾਂਗਰਸੀ ਵਿਧਾਇਕ ਰਹਿ ਚੁੱਕੇ ਸੁੱਖਵਿੰਦਰ ਸਿੰਘ ਡੈਨੀ, ਜਿਨ੍ਹਾਂ ਨੂੰ ਪਾਰਟੀ ਵੱਲੋਂ ਫਰੀਦਕੋਟ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਦੀ ਚਰਚਾ ਚੱਲ ਰਹੀ ਸੀ, ਨੇ ਹੁਣ ਫਰੀਦਕੋਟ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।

             Image
 

ਸੁਖਵਿੰਦਰ ਡੈਨੀ ਨੇ ਫੇਸਬੁੱਕ 'ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਗੱਲਬਾਤ ਦਾ ਵਟਸਐਪ ਸਕ੍ਰੀਨਸ਼ਾਟ ਸਾਂਝਾ ਕਰ ਕੇ ਲਿਖਿਆ ਹੈ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਨਾਲ ਮੁਲਾਕਾਤ ਦਾ ਸਮਾਂ ਨਹੀਂ ਮਿਲ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਹਰ ਵਾਰ ਕਹਿੰਦੇ ਹਨ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਹਨ, ਇਸ ਕਾਰਨ ਲੋਕ ਉਨ੍ਹਾਂ ਨੂੰ ਵੋਟਾਂ ਪਾਈਆਂ ਜਾਣ।

ਉਨ੍ਹਾਂ ਅੱਗੇ ਕਿਹਾ ਕਿ ਉਹ ਮਜ਼੍ਹਬੀ ਸਿੱਖ ਭਾਈਚਾਰੇ ਦੇ ਮਸਲਿਆਂ ਬਾਰੇ ਗੱਲਬਾਤ ਕਰਨ ਲਈ ਪਾਰਟੀ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਸਮਾਂ ਮੰਗ ਰਹੇ ਸਨ, ਪਰ ਜਦੋਂ ਉਨ੍ਹਾਂ ਨੂੰ ਕੋਈ ਸਮਾਂ ਨਾ ਦਿੱਤਾ ਗਿਆ ਤਾਂ ਇਸ ਕਾਰਨ ਉਨ੍ਹਾਂ ਨੇ ਫਰੀਦਕੋਟ ਤੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।