ਅਕਾਲੀ ਦਲ ਨੂੰ CM ਮਾਨ ਨੇ ਦਿੱਤਾ ਵੱਡਾ ਝਟਕਾ!''ਆਪ'' ''ਚ ਸ਼ਾਮਲ ਹੋਏ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਵਿਜੇ ਦਾਨਵ

ਅਕਾਲੀ ਦਲ ਨੂੰ CM ਮਾਨ ਨੇ ਦਿੱਤਾ ਵੱਡਾ ਝਟਕਾ!''ਆਪ'' ''ਚ ਸ਼ਾਮਲ ਹੋਏ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਵਿਜੇ ਦਾਨਵ

ਜਲੰਧਰ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਵਿਚਾਲੇ ਵੱਡੀ ਬਗਾਵਤ ਦਾ ਸਾਹਮਣਾ ਕਰਨ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਝਟਕਾ ਦਿੱਤਾ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਲੁਧਿਆਣਾ ਦੇ ਵੱਡੇ ਅਕਾਲੀ ਆਗੂ ਵਿਜੇ ਦਾਨਵ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਵਿਜੇ ਦਾਨਵ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। 

                  Image

ਵਿਜੇ ਦਾਨਵ ਭਾਰਤੀ ਵਾਲਮੀਕਿ ਧਰਮ ਸਮਾਜ ਦੇ ਮੁੱਖ ਸੰਚਾਲਕ ਹਨ ਤੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਿਚ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਰਹੇ ਹਨ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਜੇ ਦਾਨਵ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕਾਫ਼ੀ ਮਜਬੂਤੀ ਮਿਲੇਗੀ। ਉਨ੍ਹਾਂ ਨੇ ਵਿਜੇ ਦਾਨਵ ਨੂੰ ਪਾਰਟੀ ਤੇ ਸਰਕਾਰ ਵਿਚ ਪੂਰਾ ਮਾਨ-ਸਨਮਾਣ ਦੇਣ ਦੀ ਵੀ ਗੱਲ ਕਹੀ ਹੈ।