- Updated: January 30, 2025 05:11 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਰੇਡ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਦੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਇਲੈਕਸ਼ਨ ਕਮਿਸ਼ਨ ਦੀ ਟੀਮ ਤਲਾਸ਼ੀ ਲੈਣ ਪਹੁੰਚੀ ਹੈ। ਇਸ ਸਬੰਧੀ ਆਪ ਦੇ ਸੂਤਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਲੈਕਸ਼ਨ ਕਮਿਸ਼ਨ ਦੀ ਟੀਮ ਵੱਲੋਂ ਇਹ ਕਾਰਵਾਈ ਕਪੂਰਥਲਾ ਹਾਊਸ ਵਿਚ ਕੀਤੀ ਗਈ ਹੈ। ਕਪੂਰਥਲਾ ਹਾਊਸ ਵਿਚ ਹੀ ਆਪਣੇ ਦਿੱਲੀ ਦੇ ਦੌਰੇ ਦੌਰਾਨ ਰੁਕਦੇ ਹਨ। ਫਿਲਹਾਲ ਇਸ ਬਾਰੇ ਚੋਣ ਕਮਿਸ਼ਨ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪਰੋਟਾਂ ਮੁਤਾਬਕ ਨੇ ਚੋਣ ਕਮਿਸ਼ਨ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਵੀ ਕਰ ਦਿੱਤਾ ਹੈ।