- Updated: October 24, 2025 06:41 PM
ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਪਰ ਇਸ ਦਾ ਪ੍ਰਭਾਵ ਸਿਰਫ਼ ਉੱਤਰੀ ਖੇਤਰਾਂ ਤੱਕ ਹੀ ਸੀਮਤ ਰਹੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਪੰਜਾਬ ਵਿੱਚ ਠੰਢੀਆਂ ਹਵਾਵਾਂ ਦਾ ਪ੍ਰਭਾਵ ਹੌਲੀ-ਹੌਲੀ ਵਧੇਗਾ। ਇਸ ਦੇ ਨਾਲ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਰਾਜ ਦੇ ਕਈ ਖੇਤਰਾਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ।
ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ 'ਚ ਬਦਲਾਅ ਆ ਸਕਦਾ ਹੈ।