- Updated: January 30, 2025 05:31 PM
ਤਰਨਤਾਰਨ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਹਨ ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਵੱਲੋਂ ਜਦੋਂ ਕਾਰ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ 'ਚ ਪੁਲਸ ਜਾਂਚ ਕਰ ਰਹੀ ਹੈ।