- Updated: May 19, 2025 09:44 AM
ਕੈਨੇਡਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਹਾਨਗਰ ਟੋਰਾਂਟੋ ਦੇ 401 ਹਾਈਵੇ 'ਤੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਕਾਰਵੈਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ, ਜਿਸ ਕਾਰਨ ਇਹ ਹਾਈਵੇ ਰੈਂਪ 'ਤੇ ਜਾਂ ਟਕਰਾਈ, ਜਿਸ ਕਾਰਨ ਉਕਤ ਹਾਦਸਾ ਵਾਪਰਿਆ। ਵੈਨ 'ਚ ਸਵਾਰ 13 ਤੋਂ 15 ਸਾਲ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 10 ਸਾਲ ਦਾ ਬੱਚਾ, ਡਰਾਈਵਰ ਅਤੇ ਬੱਚੇ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।