ਵੱਡੀ ਵਾਰਦਾਤ : ਅਕਾਲੀ ਆਗੂ ਨੇ ਮਾਂ ਤੇ ਧੀ ਨੂੰ ਮਾਰ ਕੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਵੱਡੀ ਵਾਰਦਾਤ : ਅਕਾਲੀ ਆਗੂ ਨੇ ਮਾਂ ਤੇ ਧੀ ਨੂੰ ਮਾਰ ਕੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਅਕਾਲੀ ਆਗੂ ਅਤੇ ਕਾਲਾ ਮਾਹਿਰ ਸਟੇਡੀਅਮ ਦੇ ਸਾਬਕਾ ਪ੍ਰਧਾਨ ਕੁਲਵੀਰ ਸਿੰਘ ਮਾਨ ਵੱਲੋਂ ਆਪਣੀ ਧੀ, ਮਾਂ ਅਤੇ ਪਾਲਤੂ ਕੁੱਤੇ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ.ਐੱਸ.ਪੀ. ਸਤਬੀਰ ਸਿੰਘ ਤੇ ਥਾਣਾ ਸਿਟੀ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਕੁਲਵੀਰ ਸਿੰਘ ਮਾਨ ਪਿਛਲੇ ਕਾਫੀ ਲੰਬੇ ਸਮੇਂ ਤੋਂ ਡਿਪਰੈਸ਼ਨ ’ਚ ਰਹਿੰਦਾ ਸੀ। ਉਹ ਰਾਮ ਰਾਜਿਆ ਕਾਲੋਨੀ ’ਚ ਸੀ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਦੁੱਧ ਲੈਣ ਗਈ ਸੀ। ਪਤਨੀ ਦੇ ਘਰੋਂ ਜਾਣ ਤੋਂ ਬਾਅਦ ਕੁਲਵੀਰ ਨੇ ਆਪਣੀ ਕੋਠੀ ਦੇ ਦਰਵਾਜ਼ੇ ਬੰਦ ਕਰ ਲਏ ਅਤੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਆਪਣੀ ਧੀ ਨਿਮਰਤ ਅਤੇ ਫਿਰ ਮਾਂ ਬਲਵੰਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ ਦੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਉਪਰੰਤ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਜਦੋਂ ਉਸ ਦੀ ਪਤਨੀ ਰਮਨਦੀਪ ਕੌਰ ਘਰ ਆਈ ਤਾਂ ਅੰਦਰੋਂ ਦਰਵਾਜ਼ੇ ਬੰਦ ਸਨ। ਆਸੇ-ਪਾਸੇ ਦੇ ਲੋਕ ਅਤੇ ਉਸ ਦੀ ਪਤਨੀ ਦਰਵਾਜ਼ਾ ਤੋੜ ਕੇ ਘਰ ’ਚ ਦਾਖਲ ਹੋਏ ਤਾਂ ਵੱਖ-ਵੱਖ ਕਮਰਿਆਂ ’ਚ ਤਿੰਨਾਂ ਦੀਆਂ ਲਾਸ਼ਾਂ ਪਈਆਂ ਸਨ। ਅਜੇ ਤੱਕ ਘਟਨਾ ਸਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਹੈ ਕੀ ਕੁਲਵੀਰ ਨੇ ਇਸ ਘਟਨਾ ਨੂੰ ਕਿਉਂ ਅੰਜ਼ਾਮ ਦਿੱਤਾ।ਥਾਣਾ ਸਿਟੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।