- Updated: December 18, 2025 06:57 PM
ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਕਲੋਆ ਨੇੜੇ ਅੱਜ ਸ਼ਾਮ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਕੰਧਾਂਲਾ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿਚ ਬਲਜੀਤ ਸਿੰਘ ਨੂੰ ਟਾਂਡਾ ਦੇ ਵੇਵਸ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾਲ ਝਲਦਿਆਂ ਉਸ ਨੇ ਦਮ ਤੋੜ ਦਿੱਤਾ ਸੀ।
ਮਿਲੀ ਜਾਣਕਾਰੀ ਮੁਤਾਬਕ ਬਾਈਕ ਸਵਾਰ ਦੋ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ।