ਪੰਜਾਬ ''ਚ ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ ''ਤਾ ਦੁਕਾਨ ''ਤੇ ਬੈਠਾ ਵਿਅਕਤੀ

ਪੰਜਾਬ ''ਚ ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ ''ਤਾ ਦੁਕਾਨ ''ਤੇ ਬੈਠਾ ਵਿਅਕਤੀ

ਪੰਜਾਬ ਵਿਚ ਇਕ ਵਾਰ ਫਿਰ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਮਿਆਣੀ ਵਿਚ ਦੁਕਾਨ 'ਤੇ ਬੈਠੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ, ਜਿਸ ਨੂੰ ਜ਼ੇਰੇ ਇਲਾਜ ਲਈ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

                         Image

ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਸੱਤ ਕਰਤਾਰ ਵਜੋਂ ਹੋਈ ਹੈ, ਜੋਕਿ ਹਾਰਡਵੇਅਰ ਦੀ ਦੁਕਾਨ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸਨ ਅਤੇ ਇਸੇ ਦੌਰਾਨ ਅਣਪਛਾਤੇ ਹਮਲਾਵਰ ਮੋਟਰਾਈਕਲ 'ਤੇ ਆਉਂਦੇ ਹਨ, ਜਿਨ੍ਹਾਂ ਵੱਲੋਂ ਫਾਇਰਿੰਗ ਕੀਤੀ ਜਾਂਦੀ ਹੈ। ਇਸ ਘਟਨਾ ਵਿਚ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਲਖਵਿੰਦਰ ਸਿੰਘ ਵਾਸੀ ਮਿਆਣੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਨ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦਿਨ-ਦਿਹਾੜੇ ਪਿੰਡ ਮਿਆਣੀ ਵਿਚ ਹੋਈ ਇਸ ਵਾਰਦਾਤ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।