- Updated: November 26, 2026 05:57 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਪੰਜਾਬ ਦੇ ਰਹਿਣ ਵਾਲੇ ਤਿੰਨ ਸ਼ਰਧਾਲੂ ਲਾਪਤਾ ਹੋ ਗਏ ਹਨ। ਇਸ ਵਾਰ ਗੁਰਪੁਰਬ ਦੇ ਮੌਕੇ ਕੁੱਲ 2339 ਸ਼ਰਧਾਲੂ ਪਾਕਿਸਤਾਨ ਪਹੁੰਚੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਥਾ 22 ਤਾਰੀਖ ਨੂੰ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ ਸੀ। ਇਹ ਤਿੰਨੋਂ ਸ਼ਰਧਾਲੂ 23 ਤੇ 24 ਤਾਰੀਖ ਨੂੰ ਨਨਕਾਣਾ ਸਾਹਿਬ ਵਿਖੇ ਮੌਜੂਦ ਸਨ ਪਰ 25 ਤਾਰੀਖ ਦੀ ਸਵੇਰ ਨੂੰ ਜਦੋਂ ਜਥਾ ਸ੍ਰੀ ਪੰਜਾ ਸਾਹਿਬ ਜਾਣ ਲਈ ਤਿਆਰ ਹੋਇਆ, ਤਾਂ ਇਹ ਤਿੰਨੋਂ ਉਸ ਸਮੇਂ ਉੱਥੇ ਨਹੀਂ ਮਿਲੇ।
ਮਿਲੀ ਜਾਣਕਾਰੀ ਅਨੁਸਾਰ ਲਾਪਤਾ ਹੋਏ ਸ਼ਰਧਾਲੂਆਂ ਦੀ ਪਛਾਣ ਬਿਕਰ ਸਿੰਘ ਪੁੱਤਰ ਗੁਰਦਾਸ ਰਾਮ, ਵਾਸੀ ਖੋਖੇਵਾਲ, ਫਿਲੌਰ, ਜਲੰਧਰ, ਵਿਕਰਮਜੀਤ ਸਿੰਘ ਪੁੱਤਰ ਕੁੰਦਨ, ਵਾਸੀ ਗੁਰੂ ਨਾਨਕ ਕਾਲੋਨੀ, ਤਰਨ ਤਾਰਨ, ਹਰਪ੍ਰੀਤ ਸਿੰਘ ਪੁੱਤਰ ਕੰਵਲਜੀਤ ਸਿੰਘ, ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਸਬੰਧੀ ਬਿਆਨ ਜਾਰੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਇਸ ਘਟਨਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗਏ ਸਮੂਹ ਵਿੱਚੋਂ ਤਿੰਨ ਲੋਕ ਲਾਪਤਾ ਹਨ। ਕੀ ਜਾਣ ਵਾਲੇ ਸ਼ਰਧਾਲੂ ਆਪਣੀ ਮਰਜ਼ੀ ਨਾਲ ਗਏ ਸਨ? ਅਜਿਹਾ ਲਗਦਾ ਹੈ ਕਿ ਉਨ੍ਹਾਂ ਨੇ ਅਜਿਹਾ ਕੀਤਾ ਸੀ। ਹਾਲਾਂਕਿ, ਜੇਕਰ ਲੋਕ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਹ ਸਹੀ ਨਹੀਂ ਹੈ ਅਤੇ ਅਫਸੋਸਜਨਕ ਹੈ। ਪਾਕਿਸਤਾਨ ਸਰਕਾਰ ਨੂੰ ਇਸਦੀ ਜਾਂਚ ਕਰਨੀ ਚਾਹੀਦੀ ਹੈ। ਪਿਛਲੀ ਸਥਿਤੀ ਨੂੰ ਦੇਖਦੇ ਹੋਏ, ਲੋਕਾਂ ਨੂੰ ਸੋਚਣਾ ਚਾਹੀਦਾ ਹੈ।