- Updated: October 28, 2025 04:52 PM
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨਾਮਵਰ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਪੂਰੀ ਕਾਰਵਾਈ ਬਟਾਲਾ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਵੱਖ-ਵੱਖ ਗੰਭੀਰ ਮਾਮਲਿਆਂ ਵਿੱਚ ਨਾਮਜ਼ਦ ਹੈ, ਜਿਨ੍ਹਾਂ ਦੀ ਜਾਂਚ ਇਸ ਵੇਲੇ ਜਾਰੀ ਹੈ। ਇਸ ਮਾਮਲੇ ‘ਚ ਐੱਸਐੱਸਪੀ ਬਟਾਲਾ ਸੋਹਲ ਕਾਸਿਮ ਮੀਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਦਮ ਚੁੱਕੇ ਜਾ ਰਹੇ ਹਨ।