ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਕੈਬਨਿਟ ''ਚੋਂ ਦਿੱਤਾ ਅਸਤੀਫ਼ਾ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਕੈਬਨਿਟ ''ਚੋਂ ਦਿੱਤਾ ਅਸਤੀਫ਼ਾ

ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਹੁਣ ਮੰਤਰੀ ਨਹੀਂ ਰਹੇ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਵਲੋਂ ਸੋਸ਼ਲ ਮੀਡੀਆ 'ਤੇ ਇਸ ਤੋਂ ਪਹਿਲਾਂ ਇਕ ਪੋਸਟ ਵੀ ਸਾਂਝੀ ਕੀਤੀ ਗਈ ਸੀ ਕਿ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਲਈ ਮਿਹਨਤ ਜਾਰੀ ਹੈ

                    Image

ਉਹ ਪੰਜਾਬ ਦੇ ਲੋਕਾਂ ਦੀ ਭਲਾਈ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੁਧਿਆਣਾ ਪੱਛਮੀ ਤੋਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਸੂਤਰਾਂ ਦੇ ਮੁਤਾਬਕ ਮੰਤਰੀ ਸੰਜੀਵ ਅਰੋੜਾ ਨੂੰ ਐੱਨ. ਆਰ. ਆਈ. ਅਤੇ ਇੰਡਸਟਰੀ ਵਿਭਾਗ ਸੌਂਪਿਆ ਗਿਆ ਹੈ।