- Updated: April 08, 2025 09:33 PM
ਖੰਨਾ ਦੇ ਪਿੰਡ ਚਣਕੋਈਆਂ ਖੁਰਦ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ। ਹਮਲਾਵਰਾਂ ਦੀ ਗਿਣਤੀ ਤਕਰੀਬਨ 50 ਦੱਸੀ ਜਾ ਰਹੀ ਹੈ।
ਇਸ ਹਮਲੇ ਵਿਚ ਚਣਕੋਈਆਂ ਖੁਰਦ ਦੇ ਸਾਬਰਾ ਸਰਪੰਚ ਜਗਜੀਤ ਸਿੰਘ ਜੱਗੀ ਦਾ ਭਰਾ ਤੇ ਦੋ ਔਰਤਾਂ ਜ਼ਖਮੀ ਹੋ ਗਈਆਂ ਹਨ। ਇਨ੍ਹਾਂ ਨੂੰ ਲੁਧਿਆਣਾ ਦੇ ਸੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਿਵਾਦ 12 ਏਕੜ ਦੀ ਜ਼ਮੀਨ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਉੱਤੇ ਕੁਝ ਦਿਨਾਂ ਪਹਿਲਾਂ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਕੇਸ ਦਰਜ ਹੋਇਆ ਸੀ। ਇਸ ਵਿਚ ਜੱਗੀ ਅਜੇ ਫਰਾਰ ਹੈ।