- Updated: October 24, 2025 05:47 PM
ਜਲੰਧਰ ਸੈਂਟਰਲ ਦੀ ਰਾਜਨੀਤੀ 'ਚ ਅੱਜ ਇਕ ਵੱਡੀ ਹਲਚਲ ਵੇਖਣ ਨੂੰ ਮਿਲੀ। ਭਾਜਪਾ ਦੇ ਵਾਰਡ ਨੰਬਰ 12 ਦੇ ਕੌਂਸਲਰ ਸ਼ਿਵਮ ਸ਼ਰਮਾ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਇਹ ਇਤਿਹਾਸਕ ਕਦਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਹੋਇਆ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਤਿਨ ਕੋਹਲੀ ਨੇ ਸ਼ਿਵਮ ਸ਼ਰਮਾ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਈ। ਇਸ ਦੌਰਾਨ ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਹਲੂਵਾਲੀਆ, ਸੌਰਭ ਸੇਠ ਅਤੇ ਸਰਪੰਚ ਬਲਕਰਨ ਸਿੰਘ ਵੀ ਵਿਸ਼ੇਸ਼ ਰੂਪ ਨਾਲ ਮੌਜੂਦ ਰਹੇ।