- Updated: November 15, 2023 03:19 PM
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਪੰਜਾਬ ਕੈਬਨਿਟ ਦੇ ਇਕ ਮੰਤਰੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਕੋਲ 'ਆਪ' ਦੇ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੈ ਅਤੇ ਇਹ ਵੀਡੀਓ ਨੂੰ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਹੀ ਕਰਾਂਗਾ।
ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਈ ਪ੍ਰੈੱਸ ਕਾਨਫ਼ਰੰਸ ਵਿੱਚ ਬਿਕਰਮ ਮਜੀਠੀਆ ਨੇ ਗਿਫ਼ਟ ਵਿਚੋਂ ਪੈੱਨ ਡਰਾਈਵ ਵਿਖਾਈ। ਮਜੀਠੀਆ ਨੇ ਕਿਹਾ ਕਿ ਉਹ ਇਹ ਪੈੱਨ ਡਰਾਈਵ ਸਿਰਫ਼ ਸੀ. ਐੱਮ. ਭਗਵੰਤ ਮਾਨ ਨੂੰ ਹੀ ਵਿਖਾਉਣਗੇ। ਜੇਕਰ ਉਹ ਇਸ 'ਤੇ ਕਾਰਵਾਈ ਨਹੀਂ ਕਰਦੇ ਤਾਂ ਇਸ ਸਬੰਧੀ ਜਾਣਕਾਰੀ ਜਨਤਕ ਕੀਤੀ ਜਾਵੇਗੀ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈੱਸ ਕਾਨਫ਼ਰੰਸ ਵਿਚੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਨ ਵੀ ਲਗਾਇਆ ਗਿਆ ਪਰ ਭਗਵੰਤ ਮਾਨ ਨਾਲ ਸੰਪਰਕ ਨਹੀਂ ਹੋ ਸਕਿਆ।