ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। 

ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। 

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ 'ਚ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ 'ਤੇ ਦਾਅ ਖੇਡਿਆ ਹੈ ਤੇ ਉਨ੍ਹਾਂ ਨੂੰ ਜਲੰਧਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ।

                         Image

         Image


ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਫਿਲਹਾਲ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਆਉਣ ਵਾਲੇ ਸਮੇਂ 'ਚ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ। ਇਸ ਤੋਂ ਇਲਾਵਾ ਭਾਜਪਾ ਨੇ ਓਡਿਸ਼ਾ ਦੇ ਝਾਰਸੁਗੁਡਾ 'ਚ ਹੋਣ ਵਾਲੀ ਉਪ ਚੋਣ ਲਈ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਟਾਂਕਾਧਰ ਤ੍ਰਿਪਾਠੀ ਨੂੰ ਮੈਦਾਨ 'ਚ ਉਤਾਰਿਆ ਹੈ।