ਪੰਜਾਬ ''ਚ ਭਾਜਪਾ ਦੀ ਸੰਗਠਨ ਮਜ਼ਬੂਤੀ ਵੱਲ ਵੱਡਾ ਕਦਮ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪੰਜਾਬ ''ਚ ਭਾਜਪਾ ਦੀ ਸੰਗਠਨ ਮਜ਼ਬੂਤੀ ਵੱਲ ਵੱਡਾ ਕਦਮ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 

ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀ ਗਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਪਾਰਟੀ ਨੂੰ ਬੂਥ ਪੱਧਰ ਤੋਂ ਲੈ ਕੇ ਹਰ ਖੇਤਰ ਤੱਕ ਹੋਰ ਵੱਧ ਪ੍ਰਭਾਵੀ ਬਣਾਇਆ ਜਾ ਸਕੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਸਮਰਪਣ ਤੇ ਮਿਹਨਤ ਨਾਲ ਸੰਗਠਨ ਨੂੰ ਨਵੀਂ ਮਜ਼ਬੂਤੀ ਦੇਣਗੇ ਤੇ ਕੇਂਦਰ ਸਰਕਾਰ ਦੀਆਂ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਮਦਦ ਕਰਨਗੇ।

ਅੰਮ੍ਰਿਤਸਰ ਗ੍ਰਾਮੀਣ-2 (ਮਜੀਠਾ) ਕੰਵਰਬੀਰ ਸਿੰਘ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਬਾ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨਾਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਾਊਥ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਅਸੀਜਾ, ਰੂਪਨਗਰ ਤੋਂ ਅਜੇ ਵੀਰ ਸਿੰਘ ਲਾਲਾਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਤੇ ਤਰਨਤਾਰਨ ਤੋਂ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।