ਤਰੁਣ ਚੁੱਘ ਨੂੰ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਚੋਣ ਪ੍ਰਚਾਰ ਗਤੀਵਿਧੀਆਂ ਬਾਰੇ ਦਿਤੀ ਜਾਣਕਾਰੀ

ਤਰੁਣ ਚੁੱਘ ਨੂੰ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਚੋਣ ਪ੍ਰਚਾਰ ਗਤੀਵਿਧੀਆਂ ਬਾਰੇ ਦਿਤੀ ਜਾਣਕਾਰੀ

ਅਮਰੀਕਾ ਦੇ ਸਾਬਕਾ ਰਾਜਦੂਤ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਭਾਰਤੀ ਜਨਤਾ ਪਾਰਟੀ ਦੇ ਭਾਜਪਾ ਹੈੱਡਕੁਆਰਟਰ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ।

ਮੀਡੀਆ 'ਚ ਬਿਆਨ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦਿਨ-ਪ੍ਰਤੀ-ਦਿਨ ਅੱਗੇ ਵੱਧ ਰਹੀ ਹੈ। ਅੰਮ੍ਰਿਤਸਰ ਭਾਜਪਾ ਸੰਗਠਨ ਵੀ ਸਖ਼ਤ ਮਿਹਨਤ ਕਰ ਰਿਹਾ ਹੈ, ਅਤੇ ਦਿਨ-ਰਾਤ ਚੋਣ ਪ੍ਰਚਾਰ ਸਰਗਰਮੀਆਂ 'ਚ ਲੱਗਿਆ ਹੋਇਆ ਹੈ।
ਅੱਜ ਤਰਨਜੀਤ ਸਿੰਘ ਸੰਧੂ ਵਲੋਂ ਚੋਣ ਪ੍ਰਚਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੰਗਠਨ ਅਤੇ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵਿਸ਼ੇ ਅਨੁਸਾਰ ਵਿਸਥਾਰ ਨਾਲ ਚਰਚਾ ਕੀਤੀ ਗਈ।

ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਭਾਜਪਾ ਵਰਕਰਾਂ ਦੀ ਲਗਨ ਅਤੇ ਸਖ਼ਤ ਮਿਹਨਤ ਨਾਲ ਅਸੀਂ ਲੋਕ ਸਭਾ ਚੋਣਾਂ ਜ਼ਰੂਰ ਵੱਡੇ ਫਰਕ ਨਾਲ ਜਿੱਤਾਂਗੇ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਕਸਤ ਭਾਰਤ ਦੇ ਮਿਸ਼ਨ ਨੂੰ ਸਾਕਾਰ ਕਰਾਂਗੇ।