- Updated: June 14, 2024 03:09 PM
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ 'ਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਹੁਣ ਕਾਂਗਰਸ 'ਚ ਵਾਪਸੀ ਕਰ ਸਕਦੇ ਹਨ। ਫਿਲਹਾਲ ਇਸ ਖ਼ਬਰ ਬਾਰੇ ਅਜੇ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪੰਜਾਬ 'ਚ ਕਾਂਗਰਸ ਨੂੰ 7 ਸੀਟਾਂ 'ਤੇ ਜਿੱਤ ਹਾਸਲ ਹੋਈ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 3 ਸੀਟਾਂ ਮਿਲੀਆਂ ਹਨ ਅਤੇ 2 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।
ਭਾਜਪਾ ਪੰਜਾਬ 'ਚ ਆਪਣਾ ਖ਼ਾਤਾ ਵੀ ਨਹੀਂ ਖੋਲ੍ਹ ਸਕੀ ਹੈ। ਇਸ ਵਿਚਾਲੇ ਜੇਕਰ ਸੁੰਦਰ ਸ਼ਾਮ ਅਰੋੜਾ ਕਾਂਗਰਸ 'ਚ ਵਾਪਸੀ ਕਰਦੇ ਹਨ ਤਾਂ ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।