- Updated: July 16, 2024 04:04 PM
ਭਾਜਪਾ ਦੇ ਨੌਜਵਾਨ ਆਗੂ ਅਤੇ ਕਪੂਰਥਲਾ ਭਾਜਪਾ ਦੇ ਇੰਚਾਰਜ ਐਡਵੋਕੇਟ ਹਨੀ ਕੰਬੋਜ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਫਿਰ ਤੋਂ ਧਮਕੀ ਮਿਲੀ ਹੈ। ਕੰਬੋਜ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਪਹਿਲਾਂ ਵੀ ਸਮਝਾਇਆ ਗਿਆ ਹੈ ਕਿ ਉਹ ਪਾਰਟੀ ਦੀਆਂ ਸਰਗਰਮੀਆਂ ਤੋਂ ਪਿੱਛੇ ਰਹਿਣ, ਨਹੀਂ ਤਾਂ ਅੰਜਾਮ ਬੁਰੇ ਹੋਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਦੱਸ ਦਿੱਤਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਲਗਾਤਾਰ ਸਾਲ ਭਰ ਤੋਂ ਉਨ੍ਹਾਂ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਹੁਣ ਫਿਰ ਤੋਂ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਰ-ਸਮਾਜੀ ਅਨਸਰਾਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ।